Guru Angad Dev Ji
ਗੁਰੂ ਅੰਗਦ ਦੇਵ ਜੀ

Punjabi Writer
  

ਗੁਰੂ ਅੰਗਦ ਦੇਵ ਜੀ

ਗੁਰੂ ਅੰਗਦ ਦੇਵ ਜੀ (੩੧ ਮਾਰਚ ੧੫੦੪-੧੬ ਅਪ੍ਰੈਲ ੧੫੫੨) ਸਿੱਖਾਂ ਦੇ ਦੂਜੇ ਗੁਰੂ ਸਨ । ਉਨ੍ਹਾਂ ਦਾ ਜਨਮ ਪੰਜਾਬ ਦੇ ਮੁਕਤਸਰ ਜਿਲ੍ਹੇ ਦੇ ਸਰਾਏ ਨਾਗਾ ਪਿੰਡ ਵਿੱਚ ਹੋਇਆ । ਉਨ੍ਹਾਂ ਦਾ ਬਚਪਨ ਦਾ ਨਾਂ ਲਹਿਣਾ ਰੱਖਿਆ ਗਿਆ । ਉਨ੍ਹਾਂ ਦੇ ਪਿਤਾ ਫੇਰੂ ਮੱਲ ਜੀ ਵਪਾਰੀ ਸਨ ਤੇ ਉਨ੍ਹਾਂ ਦੀ ਮਾਤਾ ਜੀ ਦਾ ਨਾਂ ਸਭਰਾਈ ਜੀ ਸੀ । ੧੫੩੮ ਈ: ਵਿੱਚ ਗੁਰੂ ਨਾਨਕ ਦੇਵ ਜੀ ਨੇ ਆਪਣੇ ਦੋਵੇਂ ਪੁੱਤਰਾਂ ਨੂੰ ਛੱਡਕੇ ਉਨ੍ਹਾਂ ਨੂੰ ਆਪਣਾ ਉਤਰਾਧਿਕਾਰੀ ਨਿਯੁਕਤ ਕੀਤਾ ਅਤੇ ਉਨ੍ਹਾਂ ਦਾ ਨਾਂ ਵੀ ਅੰਗਦ ਰੱਖ ਦਿੱਤਾ । ਗੁਰੂ ਅੰਗਦ ਦੇਵ ਜੀ ਨੇ ਗੁਰਮੁਖੀ ਲਿਪੀ ਬਣਾਈ । ਉਨ੍ਹਾਂ ਨੇ ਲੰਗਰ ਦੀ ਪ੍ਰਥਾ ਜਾਰੀ ਰੱਖੀ ਅਤੇ ਇਸ ਵਿੱਚ ਵਾਧਾ ਕੀਤਾ । ਉਨ੍ਹਾਂ ਨੇ ੬੩ ਸਲੋਕਾਂ ਦੀ ਰਚਨਾ ਕੀਤੀ ਜੋ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ ।

ਸਲੋਕ ਗੁਰੂ ਅੰਗਦ ਦੇਵ ਜੀ

ਅਖੀ ਬਾਝਹੁ ਵੇਖਣਾ ਵਿਣੁ ਕੰਨਾ ਸੁਨਣਾ
ਅਗੀ ਪਾਲਾ ਕਿ ਕਰੇ ਸੂਰਜ ਕੇਹੀ ਰਾਤਿ
ਅਠੀ ਪਹਰੀ ਅਠ ਖੰਡ ਨਾਵਾ ਖੰਡੁ ਸਰੀਰੁ
ਅੰਧੇ ਕੈ ਰਾਹਿ ਦਸਿਐ ਅੰਧਾ ਹੋਇ ਸੁ ਜਾਇ
ਆਖਣੁ ਆਖਿ ਨ ਰਜਿਆ ਸੁਨਣਿ ਨ ਰਜੇ ਕੰਨ
ਆਪਿ ਉਪਾਏ ਨਾਨਕਾ ਆਪੇ ਰਖੈ ਵੇਕ
ਆਪੇ ਸਾਜੇ ਕਰੇ ਆਪਿ ਜਾਈ ਭਿ ਰਖੈ ਆਪਿ
ਆਪੇ ਜਾਣੈ ਕਰੇ ਆਪਿ ਆਪੇ ਆਣੈ ਰਾਸਿ
ਇਹੁ ਜਗੁ ਸਚੈ ਕੀ ਹੈ ਕੋਠੜੀ ਸਚੇ ਕਾ ਵਿਚਿ ਵਾਸੁ
ਏਹ ਕਿਨੇਹੀ ਆਸਕੀ ਦੂਜੈ ਲਗੈ ਜਾਇ
ਏਹ ਕਿਨੇਹੀ ਚਾਕਰੀ ਜਿਤੁ ਭਉ ਖਸਮ ਨ ਜਾਇ
ਏਹ ਕਿਨੇਹੀ ਦਾਤਿ ਆਪਸ ਤੇ ਜੋ ਪਾਈਐ
ਏਕ ਕ੍ਰਿਸਨੰ ਸਰਬ ਦੇਵਾ ਦੇਵ ਦੇਵਾ ਤ ਆਤਮਾ
ਸਲਾਮੁ ਜਬਾਬੁ ਦੋਵੈ ਕਰੇ ਮੁੰਢਹੁ ਘੁਥਾ ਜਾਇ
ਸਾਹ ਚਲੇ ਵਣਜਾਰਿਆ ਲਿਖਿਆ ਦੇਵੈ ਨਾਲਿ
ਸਾਹਿਬਿ ਅੰਧਾ ਜੋ ਕੀਆ ਕਰੇ ਸੁਜਾਖਾ ਹੋਇ
ਸਾਵਣੁ ਆਇਆ ਹੇ ਸਖੀ ਕੰਤੈ ਚਿਤਿ ਕਰੇਹੁ
ਸਾਵਣੁ ਆਇਆ ਹੇ ਸਖੀ ਜਲਹਰੁ ਬਰਸਨਹਾਰੁ
ਸਿਫਤਿ ਜਿਨਾ ਕਉ ਬਖਸੀਐ ਸੇਈ ਪੋਤੇਦਾਰ
ਸੇਈ ਪੂਰੇ ਸਾਹ ਜਿਨੀ ਪੂਰਾ ਪਾਇਆ
ਸੋ ਕਿਉ ਅੰਧਾ ਆਖੀਐ ਜਿ ਹੁਕਮਹੁ ਅੰਧਾ ਹੋਇ
ਹਉਮੈ ਏਹਾ ਜਾਤਿ ਹੈ ਹਉਮੈ ਕਰਮ ਕਮਾਹਿ
ਹੋਇ ਇਆਣਾ ਕਰੇ ਕੰਮੁ ਆਣਿ ਨ ਸਕੈ ਰਾਸਿ
ਕਥਾ ਕਹਾਣੀ ਬੇਦੀਂ ਆਣੀ ਪਾਪੁ ਪੁੰਨੁ ਬੀਚਾਰੁ
ਕਿਸ ਹੀ ਕੋਈ ਕੋਇ ਮੰਞੁ ਨਿਮਾਣੀ ਇਕੁ ਤੂ
ਕੀਤਾ ਕਿਆ ਸਾਲਾਹੀਐ ਕਰੇ ਸੋਇ ਸਾਲਾਹਿ
ਗੁਰੁ ਕੁੰਜੀ ਪਾਹੂ ਨਿਵਲੁ ਮਨੁ ਕੋਠਾ ਤਨੁ ਛਤਿ
ਚਾਕਰੁ ਲਗੈ ਚਾਕਰੀ ਨਾਲੇ ਗਾਰਬੁ ਵਾਦੁ
ਜਪੁ ਤਪੁ ਸਭੁ ਕਿਛੁ ਮੰਨਿਐ
ਜਾਂ ਸੁਖੁ ਤਾ ਸਹੁ ਰਾਵਿਓ ਦੁਖਿ ਭੀ ਸੰਮ੍ਹ੍ਹਾਲਿਓਇ
ਜਿਸੁ ਪਿਆਰੇ ਸਿਉ ਨੇਹੁ ਤਿਸੁ ਆਗੈ ਮਰਿ ਚਲੀਐ
ਜਿਨ ਵਡਿਆਈ ਤੇਰੇ ਨਾਮ ਕੀ ਤੇ ਰਤੇ ਮਨ ਮਾਹਿ
ਜਿਨਾ ਭਉ ਤਿਨ੍ਹ੍ਹ ਨਾਹਿ ਭਉ
ਜਿਨੀ ਚਲਣੁ ਜਾਣਿਆ ਸੇ ਕਿਉ ਕਰਹਿ ਵਿਥਾਰ
ਜੇ ਸਉ ਚੰਦਾ ਉਗਵਹਿ ਸੂਰਜ ਚੜਹਿ ਹਜਾਰ
ਜੈਸਾ ਕਰੈ ਕਹਾਵੈ ਤੈਸਾ ਐਸੀ ਬਨੀ ਜਰੂਰਤਿ
ਜੋ ਸਿਰੁ ਸਾਂਈ ਨਾ ਨਿਵੈ ਸੋ ਸਿਰੁ ਦੀਜੈ ਡਾਰਿ
ਜੋਗ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ
ਜੋ ਜੀਇ ਹੋਇ ਸੁ ਉਗਵੈ ਮੁਹ ਕਾ ਕਹਿਆ ਵਾਉ
ਤਿਸੁ ਸਿਉ ਕੈਸਾ ਬੋਲਣਾ ਜਿ ਆਪੇ ਜਾਣੈ ਜਾਣੁ
ਤੁਰਦੇ ਕਉ ਤੁਰਦਾ ਮਿਲੈ ਉਡਤੇ ਕਉ ਉਡਤਾ
ਦਿਸੈ ਸੁਣੀਐ ਜਾਣੀਐ ਸਾਉ ਨ ਪਾਇਆ ਜਾਇ
ਦੀਖਿਆ ਆਖਿ ਬੁਝਾਇਆ ਸਿਫਤੀ ਸਚਿ ਸਮੇਉ
ਦੇਂਦੇ ਥਾਵਹੁ ਦਿਤਾ ਚੰਗਾ ਮਨਮੁਖਿ ਐਸਾ ਜਾਣੀਐ
ਨਕਿ ਨਥ ਖਸਮ ਹਥ ਕਿਰਤੁ ਧਕੇ ਦੇ
ਨਾਉ ਫਕੀਰੈ ਪਾਤਿਸਾਹੁ ਮੂਰਖ ਪੰਡਿਤੁ ਨਾਉ
ਨਾਨਕ ਅੰਧਾ ਹੋਇ ਕੈ ਰਤਨਾ ਪਰਖਣ ਜਾਇ
ਨਾਨਕ ਚਿੰਤਾ ਮਤਿ ਕਰਹੁ ਚਿੰਤਾ ਤਿਸ ਹੀ ਹੇਇ
ਨਾਨਕ ਤਿਨਾ ਬਸੰਤੁ ਹੈ
ਨਾਨਕ ਦੁਨੀਆ ਕੀਆਂ ਵਡਿਆਈਆਂ ਅਗੀ ਸੇਤੀ ਜਾਲਿ
ਨਾਨਕ ਪਰਖੇ ਆਪ ਕਉ ਤਾ ਪਾਰਖੁ ਜਾਣੁ
ਨਾਲਿ ਇਆਣੇ ਦੋਸਤੀ ਕਦੇ ਨ ਆਵੈ ਰਾਸਿ
ਨਾਲਿ ਇਆਣੇ ਦੋਸਤੀ ਵਡਾਰੂ ਸਿਉ ਨੇਹੁ
ਨਿਹਫਲੰ ਤਸਿ ਜਨਮਸਿ ਜਾਵਤੁ ਬ੍ਰਹਮ ਨ ਬਿੰਦਤੇ
ਪਹਿਲ ਬਸੰਤੈ ਆਗਮਨਿ ਤਿਸ ਕਾ ਕਰਹੁ ਬੀਚਾਰੁ
ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ
ਬਧਾ ਚਟੀ ਜੋ ਭਰੇ ਨਾ ਗੁਣੁ ਨਾ ਉਪਕਾਰੁ
ਮਨਹਠਿ ਤਰਫ ਨ ਜਿਪਈ ਜੇ ਬਹੁਤਾ ਘਾਲੇ
ਮੰਤ੍ਰੀ ਹੋਇ ਅਠੂਹਿਆ ਨਾਗੀ ਲਗੈ ਜਾਇ
ਮਿਲਿਐ ਮਿਲਿਆ ਨਾ ਮਿਲੈ
ਰਤਨਾ ਕੇਰੀ ਗੁਥਲੀ ਰਤਨੀ ਖੋਲੀ ਆਇ
ਰਾਤਿ ਕਾਰਣਿ ਧਨੁ ਸੰਚੀਐ ਭਲਕੇ ਚਲਣੁ ਹੋਇ
ਵੈਦਾ ਵੈਦੁ ਸੁਵੈਦੁ ਤੂ ਪਹਿਲਾਂ ਰੋਗੁ ਪਛਾਣੁ