Shiv Kumar Batalvi
ਸ਼ਿਵ ਕੁਮਾਰ ਬਟਾਲਵੀ

Punjabi Writer
  

Mainu Tera Shabab Lai Baitha Shiv Kumar Batalvi

ਮੈਨੂੰ ਤੇਰਾ ਸ਼ਬਾਬ ਲੈ ਬੈਠਾ ਸ਼ਿਵ ਕੁਮਾਰ ਬਟਾਲਵੀ

ਮੈਨੂੰ ਤੇਰਾ ਸ਼ਬਾਬ ਲੈ ਬੈਠਾ

ਮੈਨੂੰ ਤੇਰਾ ਸ਼ਬਾਬ ਲੈ ਬੈਠਾ
ਰੰਗ ਗੋਰ ਗੁਲਾਬ ਲੈ ਬੈਠਾ

ਦਿਲ ਦਾ ਡਰ ਸੀ ਕਿਤੇ ਨਾ ਲੈ ਬੈਠੇ
ਲੈ ਹੀ ਬੈਠਾ ਜਨਾਬ ਲੈ ਬੈਠਾ

ਵਿਹਲ ਜਦ ਵੀ ਮਿਲੀ ਹੈ ਫ਼ਰਜ਼ਾਂ ਤੋਂ
ਤੇਰੇ ਮੁੱਖ ਦੀ ਕਿਤਾਬ ਲੈ ਬੈਠਾ

ਕਿੰਨੀ ਬੀਤੀ ਤੇ ਕਿੰਨੀ ਬਾਕੀ ਹੈ
ਮੈਨੁੰ ਇਹੋ ਹਿਸਾਬ ਲੈ ਬੈਠਾ

ਸ਼ਿਵ ਨੂੰ ਇਕ ਗਮ ਤੇ ਹੀ ਭਰੋਸਾ ਸੀ
ਗਮ ਤੋਂ ਕੋਰਾ ਜਵਾਬ ਲੈ ਬੈਠਾ