ਪ੍ਰਿੰਸੀਪਲ ਕਰਮਜੀਤ ਸਿੰਘ ਗਠਵਾਲਾ
ਪ੍ਰਿੰਸੀਪਲ ਕਰਮਜੀਤ ਸਿੰਘ ਗਠਵਾਲਾ (੨੩ਮਾਰਚ ੧੯੫੧-) ਦਾ ਜਨਮ ਪਿੰਡ ਨਾਰਾਇਣ ਗੜ੍ਹ
ਜਿਲ੍ਹਾ ਸੰਗਰੂਰ (ਪੰਜਾਬ) ਵਿਚ ਹੋਇਆ । ਉਨ੍ਹਾਂ ਨੇ ਪੰਜਾਬੀ, ਹਿੰਦੀ ਅਤੇ ਅੰਗ੍ਰੇਜੀ ਦੀ ਐਮ. ਏ.
ਤੱਕ ਸਿੱਖਿਆ ਪ੍ਰਾਪਤ ਕੀਤੀ । ਜ਼ਿੰਦਗੀ ਦੇ ਹਰ ਖੇਤਰ ਨੂੰ ਉਨ੍ਹਾਂ ਨੇ ਨੇੜਿਉਂ ਹੋ ਕੇ ਵੇਖਿਆ ਹੈ ।
ਉਨ੍ਹਾਂ ਨੂੰ ਬਚਪਨ ਤੋਂ ਹੀ ਸਾਹਿਤ ਨਾਲ ਬਹੁਤ ਪਿਆਰ ਹੈ ।