Shiv Kumar Batalvi
ਸ਼ਿਵ ਕੁਮਾਰ ਬਟਾਲਵੀ

Punjabi Writer
  

Shehar Tere Tarkalan Dhalian Shiv Kumar Batalvi

ਸ਼ਹਿਰ ਤੇਰੇ ਤਰਕਾਲਾਂ ਢਲੀਆਂ ਸ਼ਿਵ ਕੁਮਾਰ ਬਟਾਲਵੀ

ਸ਼ਹਿਰ ਤੇਰੇ ਤਰਕਾਲਾਂ ਢਲੀਆਂ

ਸ਼ਹਿਰ ਤੇਰੇ ਤਰਕਾਲਾਂ ਢਲੀਆਂ
ਗਲ ਲੱਗ ਰੋਈਆਂ ਤੇਰੀਆਂ ਗਲੀਆਂ

ਯਾਦਾਂ ਦੇ ਵਿਚ ਮੁੜ ਮੁੜ ਸੁਲਗਣ
ਮਹਿੰਦੀ ਲਗੀਆਂ ਤੇਰੀਆਂ ਤਲੀਆਂ

ਮੱਥੇ ਦਾ ਦੀਵਾ ਨਾ ਬਲਿਆ
ਤੇਲ ਤਾਂ ਪਾਇਆ ਭਰ ਭਰ ਪਲੀਆਂ

ਇਸ਼ਕ ਮੇਰੇ ਦੀ ਸਾਲ-ਗਿਰ੍ਹਾ 'ਤੇ
ਇਹ ਕਿਸ ਘੱਲੀਆਂ ਕਾਲੀਆਂ ਕਲੀਆਂ

'ਸ਼ਿਵ' ਨੂੰ ਯਾਰ ਆਏ ਜਦ ਫੂਕਣ
ਸਿਤਮ ਤੇਰੇ ਦੀਆਂ ਗੱਲਾਂ ਚਲੀਆਂ