Punjabi Stories/Kahanian
ਗੁਰਦਿਆਲ ਸਿੰਘ
Gurdial Singh

Punjabi Writer
  

ਗੁਰਦਿਆਲ ਸਿੰਘ

ਗੁਰਦਿਆਲ ਸਿੰਘ (10 ਜਨਵਰੀ 1933-16 ਅਗਸਤ 2016) ਇਕ ਉੱਘੇ ਪੰਜਾਬੀ ਨਾਵਲਕਾਰ, ਕਹਾਣੀਕਾਰ ਅਤੇ ਲੇਖਕ ਸਨ । ਉਨ੍ਹਾਂ ਦਾ ਜਨਮ ਉਨ੍ਹਾਂ ਦੇ ਨਾਨਕੇ ਪਿੰਡ ਭੈਣੀ ਫੱਤਾ (ਬਰਨਾਲਾ ਜ਼ਿਲਾ) ਵਿਖੇ ਪਿਤਾ ਜਗਤ ਸਿੰਘ ਅਤੇ ਮਾਤਾ ਨਿਹਾਲ ਕੌਰ ਦੇ ਪਰਵਾਰ ਵਿੱਚ ਹੋਇਆ। ਉਨ੍ਹਾਂ ਦਾ ਦਾਦਕਾ ਪਿੰਡ ਜੈਤੋ ਹੈ ਅਤੇ ਬਚਪਨ ਤੋਂ ਹੁਣ ਤੱਕ ਓਥੇ ਹੀ ਰਹਿੰਦੇ ਹਨ।ਘਰੇਲੂ ਕਾਰਨਾਂ ਕਰਕੇ ਬਚਪਨ ਵਿੱਚ ਸਕੂਲ ਛੱਡ ਕੇ ਅੱਠ ਸਾਲ ਤਰਖਾਣਾ ਕੰਮ ਕੀਤਾ। ਦਸਵੀਂ ਪਾਸ ਕਰਕੇ ਪ੍ਰਾਈਵੇਟ ਸਕੂਲ ਵਿੱਚ ਮਾਸਟਰੀ ਕੀਤੀ ਫਿਰ ਉਚੇਰੀ ਵਿੱਦਿਆ ਲੈ ਕੇ ਸਰਕਾਰੀ ਨੌਕਰੀ ਹਾਸਲ ਕੀਤੀ ਅਤੇ ਪੰਦਰਾਂ ਵਰ੍ਹਿਆਂ ਬਾਅਦ ਪਟਿਆਲੇ ਯੂਨੀਵਰਸਿਟੀ ਵਿੱਚ ਰੀਡਰ ਬਣੇ ਅਤੇ ੧੯੯੫ ਵਿੱਚ ਪ੍ਰੋਫੈਸਰੀ ਤੋਂ ਸੇਵਾ ਮੁਕਤ ਹੋਏ।ਓਹਨਾਂ ਦੇ ਦੋ ਨਾਵਲਾਂ ਮੜ੍ਹੀ ਦਾ ਦੀਵਾ ਅਤੇ ਅੰਨ੍ਹੇ ਘੋੜੇ ਦਾ ਦਾਨ ਦੀਆਂ ਕਹਾਣੀਆਂ 'ਤੇ ਫ਼ਿਲਮਾਂ ਵੀ ਬਣ ਚੁੱਕੀਆਂ ਹਨ।ਮੜ੍ਹੀ ਦਾ ਦੀਵਾ 'ਤੇ ਬਣੀ ਫ਼ਿਲਮ ਨੇ ਬੈਸਟ ਰੀਜ਼ਨਲ ਫਿਲਮ ਅਵਾਰਡ ੧੯੮੯ ਹਾਸਲ ਕੀਤਾ। ਉਨ੍ਹਾਂ ਦੀਆਂ ਰਚਨਾਵਾਂ ਹਨ; ਕਹਾਣੀ ਸੰਗ੍ਰਹਿ: ਸੱਗੀ ਫੁੱਲ, ਚੰਨ ਦਾ ਬੂਟਾ, ਓਪਰਾ ਘਰ, ਕੁੱਤਾ 'ਤੇ ਆਦਮੀ, ਮਸਤੀ ਬੋਤਾ, ਰੁੱਖੇ ਮਿੱਸੇ ਬੰਦੇ, ਬੇਗਾਨਾ ਪਿੰਡ, ਪੱਕਾ ਟਿਕਾਣਾ, ਕਰੀਰ ਦੀ ਢਿੰਗਰੀ, ਮੇਰੀ ਪ੍ਰਤਿਨਿਧ ਰਚਨਾ; ਨਾਵਲ: ਮੜ੍ਹੀ ਦਾ ਦੀਵਾ, ਅਣਹੋਏ, ਰੇਤੇ ਦੀ ਇੱਕ ਮੁੱਠੀ, ਕੁਵੇਲਾ, ਅੱਧ ਚਾਨਣੀ ਰਾਤ, ਆਥਣ ਉੱਗਣ, ਅੰਨ੍ਹੇ ਘੋੜੇ ਦਾ ਦਾਨ, ਪਹੁ ਫੁਟਾਲੇ ਤੋਂ ਪਹਿਲਾਂ, ਪਰਸਾ, ਆਹਣ; ਨਾਟਕ:ਫ਼ਰੀਦਾ ਰਾਤੀਂ ਵੱਡੀਆਂ, ਵਿਦਾਇਗੀ ਤੋਂ ਪਿੱਛੋਂ, ਨਿੱਕੀ ਮੋਟੀ ਗੱਲ; ਗਦ: ਪੰਜਾਬ ਦੇ ਮੇਲੇ 'ਤੇ ਤਿਉਹਾਰ, ਦੁਖੀਆ ਦਾਸ ਕਬੀਰ ਹੈ, ਨਿਆਣ ਮੱਤੀਆਂ (ਆਤਮ ਕਥਾ-੧), ਦੂਜੀ ਦੇਹੀ (ਆਤਮ ਕਥਾ-੨), ਸਤਜੁਗ ਦੇ ਆਉਣ ਤੱਕ, ਡਗਮਗ ਛਾਡ ਰੇ ਮਨ ਬਉਰਾ; ਬੱਚਿਆਂ ਲਈ:ਬਕਲਮ ਖੁਦ, ਟੁੱਕ ਖੋਹ ਲਏ ਕਾਵਾਂ, ਲਿਖਤਮ ਬਾਬਾ ਖੇਮਾ, ਗੱਪੀਆਂ ਦਾ ਪਿਉ, ਮਹਾਂਭਾਰਤ, ਧਰਤ ਸੁਹਾਵੀ, ਤਿੰਨ ਕਦਮ ਧਰਤੀ, ਖੱਟੇ ਮਿੱਠੇ ਲੋਕ, ਜੀਵਨ ਦਾਸੀ ਗੰਗਾ, ਕਾਲ਼ੂ ਕੌਤਕੀ । ਉਨ੍ਹਾਂ ਨੂੰ ਪਦਮ ਸ੍ਰੀ, ਗਿਆਨਪੀਠ ਅਤੇ ਸਾਹਿਤ ਅਕਾਦਮੀ ਅਵਾਰਡ ਤੋਂ ਇਲਾਵਾ ਵੀ ਕਈ ਪੁਰਸਕਾਰ ਮਿਲ ਚੁੱਕੇ ਹਨ । 'ਮੜ੍ਹੀ ਦਾ ਦੀਵਾ' 'ਤੇ ਬਣੀ ਫਿਲਮ ਨੇ ਬੈਸਟ ਰੀਜ਼ਨਲ ਫਿਲਮ ਅਵਾਰਡ ੧੯੮੯ ਹਾਸਲ ਕੀਤਾ ।

Gurdial Singh Punjabi Stories/Kahanian


 
 

To read Punjabi text you must have Unicode fonts. Contact Us

Sochpunjabi.com